ਕਿਸਾਨਾਂ ਅੱਗੇ ਝੁਕਣ ਨੂੰ ਮਜਬੂਰ ਹੋਇਆ ਮੋਦੀ ਦਾ ਮੰਤਰੀ

ਦਿੱਲੀ ਦੇ ਵਿੱਚ ਕਿਸਾਨੀ ਅੰਦੋਲਨ ਲਗਾਤਾਰ ਜਾਰੀ ਹੈ ਦੇਸ਼ ਭਰ ਤੋ ਕਿਸਾਨ ਆਪਣੇ ਹੱਕਾ ਦੀ ਕੇਦਰ ਸਰਕਾਰ ਤੋ ਮੰਗ ਕਰ ਰਹੇ ਹਨ ਇਸੇ ਦਰਮਿਆਨ ਅੱਜ ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਦੇ ਨਾਲ ਮੀਟਿੰਗ ਸੀ ਜਿਸ ਦੇ ਖਤਮ ਹੋਣ ਉਪਰੰਤ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਸਾਡੀ ਕੋਸ਼ਿਸ਼ ਸੀ ਕਿ ਕੋਈ ਫ਼ੈਸਲਾ ਹੋ ਜਾਵੇ ਪਰ ਕਿਸਾਨ ਯੂਨੀਅਨ ਕਾਨੂੰਨ ਵਾਪਸੀ ਦੀ ਮੰਗ ਤੇ ਅੜੇ ਹੋਏ ਸੀ ਅਤੇ ਸਰਕਾਰ ਖੁੱਲ੍ਹੇ ਮਨ ਨਾਲ ਕਾਨੂੰਨ ਦੇ ਪ੍ਰਬੰਧ ਦੇ ਅਨੁਸਾਰ ਵਿਚਾਰ ਕਰਨ ਅਤੇ ਸੋਧ ਕਰਨ ਲਈ ਤਿਆਰ ਸੀ

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕੁੱਝ ਸਮੇਂ ਲਈ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਮੁਲਤਵੀ ਕੀਤਾ ਹੈ ਅਤੇ ਸਰਕਾਰ ਇੱਕ ਤੋਂ ਡੇਢ ਸਾਲ ਤੱਕ ਵੀ ਕਾਨੂੰਨ ਲਾਗੂ ਕਰਨ ਨੂੰ ਮੁਲਤਵੀ ਕਰਨ ਲਈ ਤਿਆਰ ਹੈ ਇਸ ਦੌਰਾਨ ਕਿਸਾਨ ਯੂਨੀਅਨ ਅਤੇ ਸਰਕਾਰ ਗੱਲ ਕਰਨ ਅਤੇ ਹੱਲ ਲੱਭਣ ਦੀ ਕੋਸ਼ਿਸ਼ ਕਰਨ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਹੈ ਕਿ ਉਹ ਸਰਕਾਰ ਦੇ ਪ੍ਰਸਤਾਵ ਤੇ ਕੱਲ

ਆਪਣੇ ਨੇਤਾਵਾਂ ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ 22 ਜਨਵਰੀ ਨੂੰ ਦੁਪਹਿਰ 12 ਵਜੇ ਬੈਠਕ ਵਿੱਚ ਆਉਣਗੇ ਅਤੇ ਆਪਣੇ ਫ਼ੈਸਲੇ ਤੋਂ ਜਾਣੂ ਕਰਾਉਣਗੇ ਉਹਨਾਂ ਆਖਿਆਂ ਕਿ ਉਹ ਆਸ ਕਰਦੇ ਹਨ ਕਿ 22 ਤਰੀਕ ਦੀ ਮੀਟਿੰਗ ਵਿੱਚ ਜਰੂਰ ਕੋਈ ਹੱਲ ਨਿਕਲ ਆਵੇਗਾ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ

Posted in News