ਪੰਜਾਬੀ ਗਾਇਕ ਨੇ ਪਤਨੀ ’ਤੇ ਬੱਚਿਆਂ ਨੂੰ ਘਰੋਂ ਕੱਢਿਆ

ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ‘ਆਪ’ ‘ਚ ਸ਼ਾਮਿਲ

-ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੇਲੇ ਬਲ ਮਿਲਿਆ ਜਦੋਂ ਸਮਰਾਲਾ ਤੋਂ ਸਾਬਕਾ ਵਿਧਾਇਕ ਸ. ਜਗਜੀਵਨ ਸਿੰਘ ਖੀਰਨੀਆਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਛੱਡ ਕੇ ਆਪਣੇ ਸਮਰਥਕਾਂ ਨਾਲ ‘ਆਪ’ ‘ਚ ਸ਼ਾਮਿਲ ਹੋ ਗਏ | ਆਪ ਦੇ ਸੰਸਦ ਮੈਂਬਰ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਸ. ਜਗਜੀਵਨ ਸਿੰਘ ਖੀਰਨੀਆਂ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਦਾ ਪਾਰਟੀ ‘ਚ ਸਵਾਗਤ ਕੀਤਾ | ਮਾਨ ਨੇ ਕਿਹਾ ਕਿ ਜਗਜੀਵਨ ਸਿੰਘ ਖੀਰਨੀਆਂ ਧਰਤੀ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਦਾ ਪਰਿਵਾਰ ਸਮਰਾਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ | ਮਾਨ ਨੇ ਲੁਧਿਆਣਾ ਦੱਖਣੀ ਦੇ ਨਾਮਵਰ ਆਗੂ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਧਾਰਮਿਕ ਖੇਤਰ ਵੀ ਵਿਚ ਅੱਗੇ ਹੋ ਕੇ ਸੇਵਾਵਾਂ ਨਿਭਾ ਰਹੇ ਹਨ | ਆਪ ਵਿਚ ਸ਼ਾਮਿਲ ਹੋਏ ਜਗਜੀਵਨ ਵਿਚ ਖੀਰਨੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਸ਼ਾਮਿਲ ਹੋ ਕੇ ਬਹੁਤ ਜ਼ਿਆਦਾ ਖ਼ੁਸ਼ੀ ਮਹਿਸੂਸ ਕਰ ਰਹੇ ਹਨ | ਇਸ ਸਮੇਂ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਮੈਡਮ ਨੀਨਾ ਮਿੱਤਲ ਅਤੇ ਹੋਰ ਪਤਵੰਤੇ ਆਗੂ ਹਾਜ਼ਰ ਸਨ |

ਹਾਈ ਕਮਾਨ ਤੈਅ ਕਰੇਗੀ ਮੁੱਖ ਮੰਤਰੀ ਦਾ ਚਿਹਰਾ-ਮਾਨ
ਇਸ ਮੌਕੇ ਪੱਤਰਕਾਰਾਂ ਵਲੋਂ ਭਗਵੰਤ ਮਾਨ ਨੂੰ ਇਕ ਸਵਾਲ ਕੀਤੇ ਜਾਣ ‘ਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸ ਨੂੰ ਬਣਾਉਣਾ ਹੈ, ਕੌਣ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਵੇਗਾ ਇਹ ਸਿਰਫ਼ ਹਾਈ ਕਮਾਨ ਨੇ ਤੈਅ ਕਰਨਾ ਹੈ | ਹਾਈਕਮਾਨ ਜਿਸ ਨੂੰ ਵੀ ਮੁੱਖ ਮੰਤਰੀ ਅਹੁਦੇ ਲਈ ਅੱਗੇ ਕਰੇਗੀ ਸਭ ਨੂੰ ਮਨਜ਼ੂਰ ਹੋਵੇਗਾ ਅਤੇ ਸਾਰੇ ਉਸ ਆਗੂ ਦੀ ਅਗਵਾਈ ‘ਚ ਪਾਰਟੀ ਲਈ ਕੰ

Posted in Misc