ਕੁਲਵੀਰ ਨਰੂਆਣਾ ਮਾਮਲੇ ਵਿਚ ਮੰਨਾ ਗ੍ਰਿਫ਼ਤਾਰ

ਏ ਕੈਟਾਗਿਰੀ ਦੇ ਗੈਂਗਸਟਰ ਰਹੇ ਕੁਲਵੀਰ ਨਰੂਆਣਾ ਨੂੰ ਤਾ ਬ ੜ ਤੋ ੜ -ਗੋਲ਼ੀ-ਆਂ ਮਾ-ਰ ਕੇ ਕ-ਤ-ਲ ਕਰਨ ਵਾਲੇ ਉਸੇ ਦੇ ਹੀ ਸਾਥੀ ਮਨਜਿੰਦਰ ਮੰਨਾ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਠਿੰਡਾ ਦੇ ਐੱਸ. ਐੱਸ. ਪੀ. ਨੇ ਦੱਸਿਆ ਕਿ ਮਨਜਿੰਦਰ ਸਿੰਘ ਮੰਨਾ ਜੋ ਕਿ ਕੁਲਵੀਰ ਨਰੂਆਣਾ ਦਾ ਸਾਥੀ ਹੀ ਹੈ ਅਤੇ ਥੋੜ੍ਹੇ ਦਿਨ ਪਹਿਲਾਂ ਹੀ ਕੁਲਵੀਰ ਨਰੂਆਣਾ ਅਤੇ ਮਨਜਿੰਦਰ ਸਿੰਘ ਮੰਨਾ ਵਿਚਾਲੇ ਆਪਸੀ ਤ-ਕ-ਰਾ-ਰ ਹੋਈ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਲਗਭਗ 7 ਵਜੇ ਮੰਨਾ ਕੁਲਵੀਰ ਦੇ ਘਰ ਪਹੁੰਚਿਆ ਅਤੇ ਉਸ ਨੇ ਕੁਲਵੀਰ ਨੂੰ ਆਪਣੀ ਫਾਰਚੂਨਰ ਕਾਰ ਵਿਚ ਬਿਠਾਇਆ, ਜਿਸ ਤੋਂ ਬਾਅਦ ਕੁਲਵੀਰ ’ਤੇ ਲਗਭਗ 8 ਰੋਂਦ ਫਾਇਰ ਕਰਕੇ ਉਸ ਨੂੰ ਮੌਤ ਦੋ ਘਾ-ਟ ਉਤਾਰ ਦਿੱਤਾ।

ਕੁਲਵੀਰ ਨਰੂਆਣਾ ਦਾ ਸਾਥੀ ਚਮਕੌਰ ਸਿੰਘ ਵੀ ਇਸ ਦੌਰਾਨ ਜ਼-ਖ-ਮੀ ਹੋ ਗਿਆ ਅਤੇ ਮੌਕੇ ’ਤੇ ਹੀ ਦੋਵਾਂ ਦੀ ਮੌਤ ਹੋ ਗਈ। ਕੁਲਵੀਰ ਦਾ ਤੀਜਾ ਸਾਥੀ ਗੁਰਪ੍ਰੀਤ ਸਿੰਘ ਵੀ ਇਸ ਵਾਰਦਾਤ ਵਿਚ ਜ਼ਖਮੀ ਹੋਇਆ ਹੈ, ਜਿਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਐੱਸ. ਐੱਸ. ਪੀ. ਨੇ ਦੱਸਿਆ ਕਿ ਮਨਜਿੰਦਰ ਮੰਨਾ ਵਾਰਦਾਤ ਸਮੇਂ ਚਿੱਟੇ ਦੇ ਨ-ਸ਼ੇ ਦੀ ਹਾਲਤ ਵਿਚ ਸੀ। ਪੁਲਸ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਲਈ ਜਿਹੜੇ ਹ-ਥਿ-ਆ-ਰ ਵਰਤੇ ਗਏ ਹਨ, ਉਨ੍ਹਾਂ ਨੂੰ ਪੁਲਸ ਨੇ ਬਰਾਮਦ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Posted in News