Home / News / ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਨਾਲ ਇੰਝ ਸੈਲੀਬ੍ਰੇਟ ਕੀਤੀ ਪਹਿਲੀ ਦੀਵਾਲੀ

ਵਿਆਹ ਤੋਂ ਬਾਅਦ ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਨਾਲ ਇੰਝ ਸੈਲੀਬ੍ਰੇਟ ਕੀਤੀ ਪਹਿਲੀ ਦੀਵਾਲੀ

ਪੰਜਾਬੀ ਗਾਇਕ ਪਰਮੀਸ਼ ਵਰਮਾ ਜੋ ਕਿ ਕੁਝ ਦਿਨ ਪਹਿਲਾਂ ਹੀ ਆਪਣੀ ਪ੍ਰੇਮਿਕਾ ਗੀਤ ਗਰੇਵਾਲ ਨਾਲ ਵਿਆਹ ਦੇ ਬੰਧਨ ‘ਚ ਬੱਝੇ ਹਨ। ਉਹ ਆਪਣੇ ਵਿਆਹ ਕਰਕੇ ਖੂਬ ਸੁਰਖੀਆਂ ‘ਚ ਬਣੇ ਰਹੇ ਸਨ। ਵਿਆਹ ਦੀਆਂ ਤਸਵੀਰਾਂ ਤੋਂ ਬਾਅਦ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਵਿਆਹ ਤੋਂ ਬਾਅਦ ਇਹ ਪਹਿਲਾ ਤਿਉਹਾਰ ਹੈ, ਜੋ ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਇਕੱਠੇ ਮਨਾ ਰਹੇ ਹਨ।

ਰੌਸ਼ਨੀ ਦੇ ਤਿਉਹਾਰ ਦੀਵਾਲੀ ਨੂੰ ਮਨਾਉਂਦੇ ਹੋਏ ਗਾਇਕ ਪਰਮੀਸ਼ ਅਤੇ ਗੀਤ ਨਜ਼ਰ ਆਏ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਪਤਨੀ ਗੀਤ ਗਰੇਵਾਲ ਵਰਮਾ ਨਾਲ ਆਪਣੀ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੀ ਪਤਨੀ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ‘ਚ ਦੇਖ ਸਕਦੇ ਹੋ ਕਿ ਗੀਤ ਗਰੇਵਾਲ ਸੋਫੇ ‘ਤੇ ਬੈਠੀ ਹੋਈ ਹੈ ਤੇ ਪਰਮੀਸ਼ ਵਰਮਾ ਫਲੋਰ ‘ਤੇ ਬੈਠੇ ਹੋਏ ਹਨ ਅਤੇ ਆਪਣੀ ਬਾਂਹ ਗੀਤ ਦੀ ਗੋਦੀ ‘ਚ ਰੱਖੀ ਹੋਈ ਹੈ। ਦੋਵਾਂ ਨੇ ਟ੍ਰਡਿਸ਼ਨਲ ਆਉਟਫਿੱਟ ਪਾਈ ਹੋਈ ਹੈ। ਗੀਤ ਗਰੇਵਾਲ ਲਾਲ ਰੰਗ ਦੇ ਪੰਜਾਬੀ ਸੂਟ ‘ਚ ਨਜ਼ਰ ਆ ਰਹੀ ਹੈ। ਦੋਵੇਂ ਇੱਕ ਦੂਜੇ ਨਾਲ ਇਕੱਠੇ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਹਨ। ਉੱਧਰ ਗੀਤ ਗਰੇਵਾਲ ਨੇ ਵੀ ਪਰਮੀਸ਼ ਵਰਮਾ ਦੇ ਨਾਲ ਇੱਕ ਤਸਵੀਰ ਪੋਸਟ ਕੀਤੀ ਹੈ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਉਹ ‘ਨੋ ਮੌਰ ਛੜਾ’ ਗੀਤ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਗੀਤ ‘ਚ ਪਰਮੀਸ਼ ਵਰਮਾ ਦੇ ਵਿਆਹ ਦੇ ਵਿਜ਼ੂਅਲਸ ਦਿਖਾਏ ਗਏ ਹਨ, ਜਿਸ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ ਸਣੇ ਕਈ ਹੋਰ ਕਲਾਕਾਰ ਨਜ਼ਰ ਆ ਰਹੇ ਹਨ। ਗੀਤ ‘ਚ ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਵੀ ਦਿਖਾਈ ਦੇ ਰਹੀ ਹੈ। ਇਸ ਗੀਤ ਨੂੰ ਪਰਮੀਸ਼ ਵਰਮਾ ਦੇ ਵਿਆਹ ‘ਤੇ ਫਿਲਮਾਇਆ ਗਿਆ ਹੈ। ਪਰਮੀਸ਼ ਵਰਮਾ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਸਰਗਰਮ ਹਨ। ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

Check Also

ਹਾਈਕੋਰਟ ਦਾ ਖਹਿਰਾ ਦੇ ਹੱਕ ਚ ਫੈਸਲਾ

ਇਸ ਵੇਲੇ ਦੀ ਵੱਡੀ ਖ਼ਬਰ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਮਾਮਲੇ ਵਿਚ ਨਵਾਂ ਮੋੜ ਹੈ ਇਸ …

Recent Comments

No comments to show.