Home / News / ਗਾਇਕਾ ਮਿਸ ਪੂਜਾ ਨੇ ਪਹਿਲੀ ਵਾਰ ਸਾਂਝੀ ਕੀਤੀ ਪੁੱਤਰ ਦੀ ਝਲਕ, ਲੱਗਾ ਵਧਾਈਆਂ ਦਾ ਤਾਂਤਾ

ਗਾਇਕਾ ਮਿਸ ਪੂਜਾ ਨੇ ਪਹਿਲੀ ਵਾਰ ਸਾਂਝੀ ਕੀਤੀ ਪੁੱਤਰ ਦੀ ਝਲਕ, ਲੱਗਾ ਵਧਾਈਆਂ ਦਾ ਤਾਂਤਾ

ਚੰਡੀਗੜ੍ਹ (ਬਿਊਰੋ) : ਪੰਜਾਬੀ ਮਿਊਜ਼ਿਕ ਜਗਤ ਤੋਂ ਇਕ ਤੋਂ ਬਾਅਦ ਇਕ ਚੰਗੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਬੀਤੇ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦੇ ਘਰ ਪੁੱਤਰ ਨੇ ਜਨਮ ਲਿਆ। ਹੁਣ ਹਾਲ ਹੀ ‘ਚ ਪੰਜਾਬੀ ਗਾਇਕਾ ਮਿਸ ਪੂਜਾ ਮਾਂ ਬਣ ਗਈ ਹੈ। ਉਨ੍ਹਾਂ ਨੂੰ ਵੀ ਪਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਆਪਣੀ ਖੁਸ਼ੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਹੋਏ ਸੋਸ਼ਲ ਮੀਡੀਆ ‘ਤੇ 2 ਤਸਵੀਰਾਂ ਸ਼ੇਅਰ ਕੀਤੀਆਂ ਹਨ।

ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਮਿਸ ਪੂਜਾ ਨੇ ਕੈਪਸ਼ਨ ‘ਚ ਲਿਖਿਆ, ”ਤੁਹਾਨੂੰ ਸਭ ਨੂੰ ਦੱਸਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਸੀ। Introducing our little angel , our life , our soul , our happiness , our life changer..AALAAP SINGH TAHLI … ਵਾਹਿਗੁਰੂ ਤੇਰਾ ਲੱਖ-ਲੱਖ ਸ਼ੁੱਕਰ ਏ ਇਸ ਅਨਮੋਲ ਦਾਤ ਲਈ 🙏🏻🙏🏻🙏🏻 ਤੁਹਾਡੇ ਸਾਰਿਆਂ ਦੀਆਂ ਅਸੀਸਾਂ ਚਾਹੀਦੀਆਂ ਹਨ ਮੇਰੇ ਸੋਹਣੇ ਪੁੱਤ ਵਾਸਤੇ..ਲਵ ਯੂ ਆਲ।”

ਮਿਸ ਪੂਜਾ ਨੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪੁੱਤਰ ਅਤੇ ਆਪਣੇ ਪਤੀ ਨਾਲ ਮੱਥਾ ਟੇਕਿਆ। ਉਨ੍ਹਾਂ ਨੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚੋਂ ਪਹਿਲੀ ਤਸਵੀਰ ‘ਚ ਉਹ ਆਪਣੇ ਨੰਨ੍ਹੇ ਪੁੱਤਰ ਅਤੇ ਪਤੀ ਨਾਲ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ‘ਚ ਮਿਸ ਪੂਜਾ ਨੇ ਆਪਣੇ ਲਾਡਲੇ ਪੁੱਤਰ ਨੂੰ ਗੋਦੀ ‘ਚ ਚੁੱਕਿਆ ਹੋਇਆ। ਇਸ ਪੋਸਟ ‘ਤੇ ਕਲਾਕਾਰਾਂ ਅਤੇ ਮੈਸੇਜਾਂ ਦੀ ਝੜੀ ਲਗਾ ਦਿੱਤੀ ਹੈ। ਗੁਰਲੇਜ਼ ਅਖਤਰ, ਨਿਸ਼ਾ ਬਾਨੋ, ਕੌਰ ਬੀ, ਨਵਰਾਜ ਹੰਸ, ਸ਼ਿਵਜੋਤ ਅਤੇ ਕਈ ਹੋਰ ਕਲਾਕਾਰਾਂ ਨੇ ਕੁਮੈਂਟ ਕਰਕੇ ਮਿਸ ਪੂਜਾ ਅਤੇ ਰੋਮੀ ਟਾਹਲੀ ਨੂੰ ਵਧਾਈ ਦਿੱਤੀ ਹੈ।

ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰਦੀ ਆ ਰਹੀ ਹੈ। ਉਨ੍ਹਾਂ ਦਾ ਹਰ ਗਾਣਾ ਹਿੱਟ ਹੁੰਦਾ ਹੈ। ਇਸੇ ਲਈ ਮਿਸ ਪੂਜਾ ਦੀ ਲੰਮੀ ਫੈਨ ਫਾਲੋਵਿੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂ ਦਰਜ ਕਰਵਾਇਆ ਹੈ। ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਪੰਜਾਬੀ ਗਾਇਕਾ ਮਿਸ ਪੂਜਾ ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨਾਲ ਰੁਬਰੂ ਕਰਵਾਇਆ ਹੈ। ਦੱਸ ਦਈਏ ਕਿ ਮਿਸ ਪੂਜਾ ਇੱਕ ਪੁੱਤਰ ਦੀ ਮਾਂ ਬਣ ਗਈ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਸੀ, ਜਿਸ ਤੋਂ ਬਾਅਦ ਕਲਾਕਾਰਾਂ ਤੋਂ ਲੈ ਕੇ ਫੈਨਜ਼ ਦੇ ਵਧਾਈ ਵਾਲੇ ਸੁਨੇਹਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

ਮਿਸ ਪੂਜਾ ਨੇ ਇੱਕ ਹੋਰ ਪਿਆਰੀ ਜਿਹੀ ਵੀਡੀਓ ਆਪਣੇ ਪੁੱਤਰ ਨਾਲ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਹ ਆਪਣੇ ਪੁੱਤਰ ਅਲਾਪ ਸਿੰਘ ਟਾਹਲੀ ਨਾਲ ਨਜ਼ਰ ਆ ਰਹੀ ਹੈ। ਵੀਡੀਓ ਦੇ ਸ਼ੁਰੂ ‘ਚ ਇੱਕ ਤਸਵੀਰ, ਜੋ ਕਿ ਅਲਾਪ ਦੇ ਜਨਮ ਸਮੇਂ ਦੀ ਹੈ ਉਹ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਮਿਸ ਪੂਜਾ ਆਪਣੇ ਪੁੱਤਰ ਨਾਲ ਬਿਤਾਏ ਖੁਸ਼ਨੁਮਾ ਪਲ ਦੇਖਣ ਨੂੰ ਮਿਲ ਰਹੇ ਹਨ। ਪ੍ਰਸ਼ੰਸਕਾਂ ਨੂੰ ਇਹ ਵੀਡੀਓ ਕਾਫ਼ੀ ਪਸੰਦ ਆ ਰਿਹਾ ਹੈ।

ਦੱਸ ਦਈਏ ਮਿਸ ਪੂਜਾ ਦਾ ਵਿਆਹ ਰੋਮੀ ਟਾਹਲੀ ਨਾਲ ਹੋਇਆ ਹੈ। ਰੋਮੀ ਟਾਹਲੀ ਵੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਹਨ। ਦੋਵਾਂ ਨੇ ਆਪਣੇ ਪੁੱਤਰ ਦਾ ਨਾਂ ਅਲਾਪ ਸਿੰਘ ਟਾਹਲੀ ਰੱਖਿਆ ਹੈ। ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰਦੀ ਆ ਰਹੀ ਹੈ। ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ । ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂ ਦਰਜ ਕਰਵਾਇਆ ਹੈ। ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ

Check Also

ਹਾਈਕੋਰਟ ਦਾ ਖਹਿਰਾ ਦੇ ਹੱਕ ਚ ਫੈਸਲਾ

ਇਸ ਵੇਲੇ ਦੀ ਵੱਡੀ ਖ਼ਬਰ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਮਾਮਲੇ ਵਿਚ ਨਵਾਂ ਮੋੜ ਹੈ ਇਸ …

Recent Comments

No comments to show.