ਕਿਸਾਨਾਂ ਨੂੰ ਦਿੱਲੀ ਬਾਰਡਰ ਤੋਂ ਹਟਾਉਣ ਖ਼ਿਲਾਫ਼ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਜਿਵੇੰ ਕਿ ਅਸੀਂ ਸਭ ਜਾਣਦੇ ਹਾਂ ਕਿ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਚ ਅੱਜ ਯਾਨੀ ਕਿ ਬੁੱਧਵਾਰ ਨੂੰ ਸੁਣਵਾਈ ਹੋਈ। ਪਟੀਸ਼ਨਕਰਤਾ ਵਲੋਂ ਸੁਪਰੀਮ ਕੋਰਟ ਚ ਸ਼ਾ ਹੀ ਨ ਬਾਗ ਕੇ ਸ ਦਾ ਹ ਵਾ ਲਾ ਦਿੱਤਾ ਗਿਆ। ਸੁਣਵਾਈ ਦੌਰਾਨ ਚੀਫ਼ ਜਸਟਿਸ ਐੱਸ. ਏ. ਬੋਬੜੇ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ। ਜੱਜ ਨੇ ਕਿਹਾ ਕਿ ਇਸ ਮੁੱਦੇ ਨੂੰ ਸਹਿਮਤੀ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ। ਕਿਸਾਨ ਸਮੱਸਿਆ ਸੁਲਝਾਉਣ। ਅਦਾਲਤ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਰਕਾਰ ‘ਚ ਇਕ ਕਮੇਟੀ ਬਣਾਉਣ ਨੂੰ ਕਿਹਾ ਹੈ, ਤਾਂ ਕਿ ਦੋਵੇਂ ਆਪਸ ਵਿਚ ਮੁੱਦੇ ‘ਤੇ

ਚਰਚਾ ਕਰ ਸਕਣ। ਅਦਾਲਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਪੱਖ ਸੁਣਨਗੇ, ਨਾਲ ਹੀ ਸਰਕਾਰ ਤੋਂ ਪੁੱਛਿਆ ਕਿ ਹੁਣ ਤੱਕ ਸਮਝੌਤਾ ਕਿਉਂ ਨਹੀਂ ਹੋਇਆ? ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਨੂੰ ਨੋਟਿਸ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਖ਼ਿ ਲਾ ਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਵਿ ਰੋ ਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਤੁਰੰਤ ਹਟਾਉਣ। ਇਸ ਮੁੱਦੇ ‘ਤੇ ਕੱਲ੍ਹ ਫਿਰ ਸੁਪਰੀਮ ਕੋਰਟ ਸੁਣਵਾਈ ਕਰੇਗੀ। ਸੁਪਰੀਮ ਕੋਰਟ ‘ਚ ਕਿਸਾਨ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਇਹ ਪਟੀਸ਼ਨਾਂ ਦਿੱਲੀ ਦੀਆਂ ਸਰਹੱਦਾਂ ‘ਤੇ ਭੀ ੜ ਇਕੱਠੀ ਕਰਨ,

ਕੋਰੋਨਾ ਵਾਇਰਸ ਦੀ ਆ ਫ਼ ਤ ਨੂੰ ਲੈ ਕੇ ਸਨ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿਚ ਮਨੁੱਖੀ ਅਧਿਕਾਰਾਂ, ਪੁਲਸ ਦੀ ਕਾਰਵਾਈ ਅਤੇ ਕਿਸਾਨਾਂ ਦੀ ਮੰਗ ਮੰਨਣ ਦੀ ਅਪੀਲ ਵੀ ਕੀਤੀ ਗਈ ਹੈ। ਚੀਫ਼ ਜਸਟਿਸ ਐੱਸ. ਏ. ਬੋਬੜੇ, ਜਸਟਿਸ ਏ. ਐੱਸ. ਬੋਪੰਨਾ ਅਤੇ ਜਸਟਿਸ ਵੀ. ਰਾਮਸੁਬਰਮਣੀਅਮ ਦੀ ਬੈਂਚ ਇਸ ਬਾਬਤ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਇਸ ਮੁੱਦੇ ਨੂੰ ਗੰ ਭੀ ਰ ਤਾ ਨਾਲ ਲਿਆ ਹੈ। ਦੱਸ

ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਬੁੱਧਵਾਰ ਯਾਨੀ ਕਿ ਅੱਜ 21ਵੇਂ ਦਿਨ ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਬੀਤੀ 26 ਨਵੰਬਰ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਧਰਨਿਆਂ ‘ਤੇ ਬੈਠੇ ਹਨ। ਕਿਸਾਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਜਿੱਦ ਤੇ ਅੜੇ ਹੋਏ ਹਨ। ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਪੋਸਟ ਚ ਦਿੱਤੀ ਗਈ ਵੀਡੀਓ ਨੂੰ ਦੇਖੋ

Posted in News