ਕਿਸਾਨ ਮੋਰਚੇ ਲਈ ਏਨਾ ਕੁਜ ਕਰਨ ਵਾਲੇ ਡਾਕਟਰ ਓਬਰਾਏ ਹੁਣ ਫਿਰ ਕਰਨ ਲਗੇ ਕਿਸਾਨ ਮੋਰਚੇ ਲਈ ਇਹ ਵੱਡਾ ਕੰਮ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਤੇ ਮੋਰਚਾ ਲਾ ਕੇ ਬੈਠੀਆ ਹੋਈਆਂ ਹਨ। ਸੰਘਰਸ਼ ਕਰ ਰਹੇ ਕਿਸਾਨਾਂ ਦਾ ਹਰ ਵਰਗ ਵੱਲੋ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਹਰ ਕੋਈ ਆਪਣੇ-ਆਪਣੇ ਹਿਸਾਬ ਨਾਲ ਇਨ੍ਹਾਂ ਕਿਸਾਨ ਜਥੇ ਬੰਦੀਆਂ ਦੀ ਮਦਦ ਕਰ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ । ਦਿੱਲੀ, ਹਰਿਆਣਾ ਬਾਰਡਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਪਹਿਲਾਂ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਬਹੁਤ ਕੁਝ ਕੀਤਾ ਜਾ ਰਿਹਾ ਹੈ।

ਜਿੱਥੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਡਾਕਟਰਾਂ ਦੀਆਂ ਟੀਮਾਂ ਲੋੜ ਵੰਦ ਕਿਸਾਨਾਂ ਦਾ ਇਲਾਜ ਕਰਨ ਤੋਂ ਇਲਾਵਾ ਮੁਫ਼ਤ ਦਵਾਈਆਂ ਵੰਡ ਰਹੀਆਂ ਹਨ। ਟਰੱਸਟ ਵੱਲੋਂ ਮੋਰਚੇ ਤੇ ਸੰਘਰਸ਼ ਕਰ ਰਹੇ ਨਿਹੰਗ ਸਿੰਘਾਂ ਦੇ ਘੋੜਿਆਂ ਲਈ ਰਾਸ਼ਨ, ਗਰਮ ਕੰਬਲ , ਤੋਲੀਏ, ਸਲੀਪਰ, ਜੈਕਟਾ , ਲੰਗਰ ਆਦਿ ਦੀ ਨਿਰੰਤਰ ਸੇਵਾ ਕੀਤੀ ਜਾ ਰਹੀ ਹੈ। ਇਸ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮਾਲੀ ਹਾਲਤ ਅਨੁਸਾਰ ਦਸ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਕੌਮਾਂਤਰੀ ਪੱਧਰ ਦੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਐੱਸ ਪੀ ਸਿੰਘ ਓਬਰਾਏ ਵੱਲੋਂ ਹੁਣ ਕਿਸਾਨ ਮੋਰਚੇ ਲਈ ਇਕ ਹੋਰ ਵੱਡਾ ਕੰਮ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਹੁਣ ਤੱਕ ਮੋਰਚੇ ਤੇ ਡਟੇ ਹੋਏ ਕਿਸਾਨਾਂ ਦਾ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾ ਰਿਹਾ ਹੈ।

ਹੁਣ ਉਨ੍ਹਾਂ ਸਿੰਘੂ ਬਾਰਡਰ ਤੇ ਔਰਤਾਂ ਨੂੰ ਵੇਖਦੇ ਹੋਏ, ਉਨ੍ਹਾਂ ਦੀ ਸੁਰੱਖਿਆ ਲਈ ਸੌਣ ਅਤੇ ਠਹਿਰਨ ਵਾਸਤੇ 1000 ਔਰਤਾਂ ਲਈ ਸੁਰੱਖਿਅਤ ਰੈਣ ਬਸੇਰੇ ਬਣਾਉਣ ਜਾ ਰਹੇ ਹਨ। ਜਿਸ ਨਾਲ ਔਰਤਾਂ ਨੂੰ ਠੰਡ ਅਤੇ ਮੀਂਹ ਧੁੰਦ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਕਿਉਂਕਿ ਇਸ ਕੜਾਕੇ ਦੀ ਠੰਡ ਵਿੱਚ ਔਰਤਾਂ ਵੀ ਇਸ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇ ਰਹੀਆਂ ਹਨ। ਇਸ ਤੋਂ ਬਿਨਾਂ ਟਿਕਰੀ ਮੋਰਚੇ ਤੇ ਪੀਣ ਵਾਲੇ ਪਾਣੀ ਦੀ ਘਾਟ ਨੂੰ ਵੇਖਦੇ ਹੋਏ ਪਾਣੀ ਦੀਆਂ ਡੇਢ ਲੱਖ ਬੋਤਲਾਂ ਟਿਕਰੀ ਬਾਰਡਰ ਲਈ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਬਿਨ੍ਹਾਂ ਸੰਘਰਸ਼ ਵਾਲੀ ਜਗਾ ਦੀ ਸਾਫ ਸਫਾਈ ਵਾਸਤੇ ਸਿੰਘੂ ਅਤੇ ਟਿਕਰੀ ਬਾਰਡਰ ਉਪਰ 2000 ਡੰਡੇ ਵਾਲੇ ਝਾੜੂ ਵੀ ਭੇਜੇ ਗਏ ਹਨ। ਤਾਂ ਜੋ ਸਫਾਈ ਪੱਖੋਂ ਕੋਈ ਕਮੀ ਨਾ ਰਹੇ। ਹੁਣ ਤੱਕ 20 ਟਨ ਰਾਸ਼ਨ ਤੇ ਰਸਦਾ, ਨਿਹੰਗ ਸਿੰਘਾਂ ਦੇ ਘੋੜਿਆਂ ਲਈ 50 ਕੁਇੰਟਲ ਖੁਰਾਕ,5 ਐਂਬੂਲੈਂਸ ਗੱਡੀਆਂ, 18 ਡਾਕਟਰ, ਹਜ਼ਾਰਾਂ ਕੰਬਲ,ਤੌਲੀਏ,ਚਪਲਾਂ , ਰਿਫਲੈਕਟਰ, ਜੈਕਟਾਂ ਭੇਜੇ ਜਾ ਚੁੱਕੇ ਹਨ।

Posted in News