ਓਲੰਪੀਅਨ ਪਰਗਟ ਸਿੰਘ ਨੇ ਬੱਚਿਆਂ ਨੂੰ ਹਾਕੀ ਦੇ ਗੁਰ ਸਿਖਾਏ

ਸੁਰਜੀਤ ਹਾਕੀ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਹਾਕੀ ਕੋਚਿੰਗ ਕੈਂਪ ਦੇ ਅੱਜ 60ਵੇਂ ਦਿਨ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ, ਹਾਕੀ ਪੰਜਾਬ ਦੇ ਸਕੱਤਰ ਅਤੇ ਵਿਧਾਇਕ ਪਦਮਸ੍ਰੀ ਪਰਗਟ ਸਿੰਘ ਅਤੇ ਉਨ੍ਹਾਂ ਦੇ ਨਾਲ ਓਲੰਪੀਅਨ ਗੁਨਦੀਪ ਕੁਮਾਰ, ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ, ਓਲੰਪੀਅਨ ਸੰਜੀਵ ਕੁਮਾਰ ਡੰਗ ਅਤੇ ਅੰਤਰਰਾਸ਼ਟਰੀ ਖਿਡਾਰੀ ਦਲਜੀਤ ਸਿੰਘ ਵਿਸ਼ੇਸ਼ ਤੌਰ ’ਤੇ ਨੰਨ੍ਹੇ-ਮੁੰਨੇ ਹਾਕੀ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ। ਇਸ ਮੌਕੇ ਵਿਧਾਇਕ ਪਰਗਟ ਸਿੰਘ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਰਜੀਤ ਹਾਕੀ ਕੋਚਿੰਗ ਕੈਂਪ ਵਿੱਚ ਬੱਚਿਆਂ ਦੇ ਭਾਰੀ ਉਤਸ਼ਾਹ ਨੂੰ ਦੇਖਣ ਤੋਂ ਸਪੱਸ਼ਟ ਹੈ ਇਕ ਕੈਂਪ ਜਲਦ ਹੀ ਸਿਰਕੱਢ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਨੰਨ੍ਹੇ ਖਿਡਾਰੀਆਂ ਨੂੰ ਹਾਕੀ ਦੇ ਗੁਰ ਵੀ ਸਿਖਾਏ।

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਹਾਕੀ ਦੀ ਅਸਲੀ ਜੱਦੋ-ਜਹਿਦ ਸ਼ੁਰੂ ਹੋਈ। ਕਾਲਜ ਵਿੱਚ ਪੜ੍ਹਦਿਆਂ ਇੰਟਰ ਯੂਨੀਵਰਸਿਟੀ ਤੋਂ ਕੰਬਾਈਨ ਯੂਨੀਵਰਸਿਟੀ ਅਤੇ ਨਾਲ ਹੀ ਜੂਨੀਅਰ ਏਸ਼ੀਆ ਕੱਪ ਜਿਹੜਾ ਮਲੇਸ਼ੀਆ ਵਿਖੇ ਹੋਇਆ ਵਿੱਚ ਭਾਰਤ ਦੀ ਟੀਮ ਦੀ ਨੁਮਾਇੰਦਗੀ ਕੀਤੀ। ਪਰਗਟ ਨੇ ਕਾਲਜ ਦੀ ਹਾਕੀ ਟੀਮ ਦੀ 1982-1984 ਤਕ ਨੁਮਾਇੰਦਗੀ ਅਤੇ ਕੰਬਾਈਨ ਯੂਨੀਵਰਸਿਟੀ ਵੱਲੋਂ ਖੇਡਦਿਆਂ ਕਪਤਾਨੀ ਵੀ ਕੀਤੀ ਅਤੇ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਆਪਣੀ ਟੀਮ ਨੂੰ ਕੁਆਰਟਰ ਫਾਈਨਲ ਵਿੱਚ ਪਹੁੰਚਾਇਆ। ਉਦੋਂ ਕੰਬਾਈਨ ਯੂਨੀਵਰਸਿਟੀ ਵਿੱਚ ਆਉਣਾ ਭਾਰਤ ਦੀ ਟੀਮ ਦੀ ਨੁਮਾਇੰਦਗੀ ਕਰਨ ਦੇ ਬਰਾਬਰ ਸਮਝਿਆ ਜਾਂਦਾ ਸੀ ਅਤੇ ਬਹੁਤੀ ਵਾਰ ਇਹ ਟੀਮ ਨੈਸ਼ਨਲ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਖੇਡਿਆ ਕਰਦੀ ਸੀ।