Breaking News
Home / News / ਪਤਨੀ ਗੀਤ ਨਾਲ ਪੰਜਾਬ ਪਰਤਦਿਆਂ ਹੀ ਪਰਮੀਸ਼ ਵਰਮਾ ਨੇ ਕਰਵਾਇਆ ਪਾਠ

ਪਤਨੀ ਗੀਤ ਨਾਲ ਪੰਜਾਬ ਪਰਤਦਿਆਂ ਹੀ ਪਰਮੀਸ਼ ਵਰਮਾ ਨੇ ਕਰਵਾਇਆ ਪਾਠ

ਪ੍ਰਸਿੱਧ ਮਾਡਲ, ਗਾਇਕ, ਅਦਾਕਾਰ ਤੇ ਵੀਡੀਓ ਨਿਰਦੇਸ਼ਕ ਦੇ ਤੌਰ ‘ਤੇ ਜਾਣੇ ਜਾਂਦੇ ਪਰਮੀਸ਼ ਵਰਮਾ ਬੀਤੇ ਕੁਝ ਮਹੀਨੇ ਪਹਿਲਾਂ ਆਪਣੀ ਪ੍ਰੇਮਿਕਾ ਗੀਤ ਗਰੇਵਾਲ ਨਾਲ ਵਿਆਹ ਦੇ ‘ਚ ਬੱਝੇ ਹਨ। ਪਰਮੀਸ਼ ਵਰਮਾ ਤੇ ਗੀਤ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ ਸਨ। ਹਾਲ ਹੀ ‘ਚ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਨਾਲ ਪੰਜਾਬ ਪਰਤਿਆ ਹੈ। ਪੰਜਾਬ ਆਉਂਦੇ ਹੀ ਗੀਤ ਗਰੇਵਾਲ ਦਾ ਧੂਮਧਾਮ ਨਾਲ ਸਵਾਗਤ ਕੀਤਾ ਗਿਆ।

ਦਰਅਸਲ, ਕੈਨੇਡਾ ਦੀ ਵਸਨੀਕ ਗੀਤ ਗਰੇਵਾਲ ਆਪਣੇ ਸਹੁਰੇ ਘਰ ਆਈ ਹੋਈ ਹੈ। ਇਸੇ ਖ਼ੁਸ਼ੀ ਨੂੰ ਦੁੱਗਣੇ ਤਰੀਕੇ ਨਾਲ ਸੈਲੀਬ੍ਰੇਟ ਕਰਦੇ ਹੋਏ ਪਰਮੀਸ਼ ਵਰਮਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਅਤੇ ਘਰ ‘ਚ ਪਾਠ ਕਰਵਾਇਆ। ਇਸ ਖ਼ੁਸ਼ੀ ਦੇ ਮੌਕੇ ਪਰਮੀਸ਼ ਵਰਮਾ ਨੇ ਪੰਜਾਬੀ ਮਿਊਜ਼ਿਕ ਜਗਤ ਦੇ ਕੁਝ ਨਾਮੀ ਕਲਾਕਾਰ ਅਤੇ ਕਰੀਬੀ ਰਿਸ਼ਤੇਦਾਰ ਨੂੰ ਸੱਦਾ ਦਿੱਤਾ ਸੀ।

ਹਾਲ ਹੀ ‘ਚ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੀ ਪਤਨੀ ਗੀਤ ਗਰੇਵਾਲ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋਏ ਪਰਮੀਸ਼ ਆਪਣੀ ਪਤਨੀ ਗੀਤ ਗਰੇਵਾਲ ਨਾਲ ‘ਗੁਰੂ ਗ੍ਰੰਥ ਸਾਹਿਬ ਜੀ’ ਨੂੰ ‘ਰੁਮਾਲਾ ਸਾਹਿਬ ਭੇਟ’ ਕਰਦੇ ਜਾਂਦੇ ਹੋਏ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਇਸ ਦੌਰਾਨ ਪਰਮੀਸ਼ ਵਰਮਾ ‘ਸਰਦਾਰੀ ਲੁੱਕ’ ‘ਚ ਨਜ਼ਰ ਆਏ ਅਤੇ ਉਨ੍ਹਾਂ ਦੀ ਧਰਮ ਪਤਨੀ ਗੀਤ ਗਰੇਵਾਲ ਵੀ ਪੰਜਾਬੀ ਆਉਟਫਿੱਟ ‘ਚ ਨਜ਼ਰ ਆਈ, ਜਿਸ ‘ਚ ਉਹ ਕਾਫ਼ੀ ਸ਼ਾਨਦਾਰ ਲੱਗ ਰਹੀ ਹੈ। ਇਸ ਤੋਂ ਇਲਾਵਾ ਪਰਮੀਸ਼ ਵਰਮਾ ਦੇ ਛੋਟੇ ਭਰਾ ਸੁੱਖਨ ਵਰਮਾ ਨੇ ਵੀ ਇਸ ਪ੍ਰੋਗਰਾਮ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਮੌਕੇ ਪੰਜਾਬੀ ਗਾਇਕ ਅਤੇ ਗੀਤਕਾਰ ਲਾਡੀ ਚਾਹਲ ਵੀ ਪਹੁੰਚੇ ਸਨ। ਲਾਡੀ ਚਾਹਲ ਨੇ ਵੀ ਭਰਾ ਪਰਮੀਸ਼ ਵਰਮਾ ਅਤੇ ਭਾਬੀ ਗੀਤ ਗਰੇਵਾਲ ਨਾਲ ਆਪਣੀ ਇੱਕ ਤਸਵੀਰ ਪੋਸਟ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਭਾਬੀ ਨੂੰ ਘਰ ਆਉਣ ਲਈ ਮੁਬਾਰਕਾਂ ਦਿੱਤੀਆਂ ਸਨ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਾਡੀ ਚਾਹਲ ਨੇ ਕੈਪਸ਼ਨ ‘ਚ ਲਿਖਿਆ ”ਭਾਈ ਅਤੇ ਭਰਜਾਈ। ਵੈੱਲਕਮ ਹੋਮ ਭਾਬੀ।”

ਦੱਸ ਦਈਏ ਕਿ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਪਟਿਆਲਾ ‘ਚ ਕੀਤੀ ਗਈ, ਜਿਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਨੂੰ ਪਰਮੀਸ਼ ਵਰਮਾ ਦੇ ਭਰਾ ਸੁੱਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਰਸ਼ਕਾਂ ਨਾਲ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਰਿਸੈਪਸ਼ਨ ਪਾਰਟੀ ਦੀਆਂ ਕੀਤੀਆਂ ਗਈਆਂ ਤਿਆਰੀਆਂ ਨੂੰ ਦਿਖਾਇਆ ਗਿਆ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਰਿਸੈਪਸ਼ਨ ਹਾਲ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ।

ਦੱਸ ਦਈਏ ਕਿ ਇਸ ਵੀਡੀਓ ਨੂੰ ਸੁੱਖਨ ਵਰਮਾ ਨੇ ਪੋਸਟ ਕਰਦਿਆਂ ਕੈਪਸ਼ਨ ‘ਚ ਲਿਖਿਆ ‘ਭਾਬੀ ਮੇਰੀ ਹੂਰ ਵਰਗੀ’ ਅਤੇ ਨਾਲ ਹੀ ਇਹ ਗੀਤ ਵੀ ਅਪਲੋਡ ਕੀਤਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਦੱਸ ਦਈਏ ਪਰਮੀਸ਼ ਵਰਮਾ ਜੋ ਕਿ ਬਤੌਰ ਮਿਊਜ਼ਿਕ ਵੀਡੀਓ ਡਾਇਰੈਕਟਰ, ਗਾਇਕ, ਐਕਟਰ, ਲੇਖਕ ਪੰਜਾਬੀ ਮਨੋਰੰਜਨ ਜਗਤ ‘ਚ ਆਪਣੇ ਕੰਮ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਅਖੀਰਲੀ ਵਾਰ ਉਹ ਜਿੰਦੇ ਮੇਰੀਏ ਫ਼ਿਲਮ ‘ਚ ਨਾਲ ਨਜ਼ਰ ਆਏ ਸੀ। ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹ ਆਪਣੇ ਪਿਤਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

ਦੱਸ ਦਈਏ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ ਕੈਨੇਡਾ ‘ਚ ਬਹੁਤ ਹੀ ਧੂਮਧਾਮ ਨਾਲ ਹੋਇਆ ਸੀ। ਉਨ੍ਹਾਂ ਦੇ ਵਿਆਹ ਕੁਝ ਖ਼ਾਸ ਦੋਸਤ ਤੇ ਕਰੀਬੀ ਰਿਸ਼ਤੇਦਾਰ ਹੀ ਪਹੁੰਚੇ ਸਨ, ਜਿਨ੍ਹਾਂ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ, ਅਖਿਲ ਅਤੇ ਸ਼ੈਰੀ ਮਾਨ ਸਣੇ ਕਈ ਪੰਜਾਬੀ ਕਲਾਕਾਰ ਨਜ਼ਰ ਆਏ ਸਨ। ਗੀਤ ਗਰੇਵਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਹੋਈ ਹੈ।

Check Also

ਜਦੋਂ ਮਿਸ ਪੂਜਾ ਨੂੰ ਏਅਰਪੋਰਟ ਤੋਂ ਪਿਆ ਭੱਜਣਾ, ਵੇਖੋ ਫਿਰ ਅੱਗੇ ਕੀ ਹੋਇਆ

ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਇੰਨੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ …

Recent Comments

No comments to show.